Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 18

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਅਪ੍ਰੈਲ 2027

ਐਤਵਾਰ · ਪਾਸਕਾ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦਾ ਚੌਥਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 4:8–12

8ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ, 9ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ। 10ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ। 11ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ। 12ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

ਜਵਾਬੀ ਭਜਨ

ਜ਼ਬੂ 118:1, 8–9, 21–23, 26, 28–29

1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! 8ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। 9ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ। 21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ। 22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। 23ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। 26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ। 28ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ। 29ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।

ਦੂਜਾ ਪਾਠ

1 ਯੂਹ 3:1–2

1ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। 2ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।

ਇੰਜੀਲ

ਯੂਹ 10:11–18

11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ। 17ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ। 18ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ