Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 18

ਆਰਥੋਡਾਕਸ ਕੈਲੰਡਰ · 5 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 18 ਅਪ੍ਰੈਲ 2027

ਐਤਵਾਰ · ਸੁਰ 5

ਤਿਉਹਾਰ ਅਤੇ ਸੰਤ

ਵੱਡੇ ਚਾਲੀਸੇ ਦਾ ਪੰਜਵਾਂ ਐਤਵਾਰ

ਵੱਡਾ ਚਾਲੀਸਾ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਦੂਜੀ ਇੰਜੀਲ

ਮਰਕੁ 16:1–8

1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।

ਪੱਤ੍ਰੀ

ਇਬਰਾ 9:11–14

11ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ। 12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। 13ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ 14ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।

ਪੱਤ੍ਰੀ (ਸੰਤ ਮਰਿਯਮ ਲਈ)

ਗਲਾ 3:23–29

23ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ। 24ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ। 25ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ। 26ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। 27ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। 28ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।

ਇੰਜੀਲ

ਮਰਕੁ 10:32–45

32ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ। 33ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। 34ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ। 35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ। 36ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 37ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ। 38ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ? 39ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ। 40ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ। 41ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ। 42ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ। 43ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ। 44ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ। 45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।

ਇੰਜੀਲ (ਸੰਤ ਮਰਿਯਮ ਲਈ)

ਲੂਕਾ 7:36–50

36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। 37ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। 38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। 39ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ। 40ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ। 41ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” 42ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? 43ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। 44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ। 45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। 46ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। 47ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। 48ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ। 49ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? 50ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 5 ਸਿਵਲ ਕੈਲੰਡਰ ਦਾ ਅਪ੍ਰੈਲ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ