ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 19
ਆਰਥੋਡਾਕਸ ਕੈਲੰਡਰ · 6 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 19 ਅਪ੍ਰੈਲ 2027
ਸੋਮਵਾਰ · ਵੱਡੇ ਚਾਲੀਸੇ ਦਾ ਛੇਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Holy Hierarch Eutychius, Patriarch of Constantinople († 582)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
17ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ। 18ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ, 19ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ। 20ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ! 21ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ। 22ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ। 49:1ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ। 2ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ, 3ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ। 4ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
1ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 2ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ। 3ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ, 4ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ। 5ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ। 6ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ 7ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ। 8ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ। 9ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ। 10ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ। 11ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ। 12ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ। 13ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ। 14ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ। 15ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ 16ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ। 17ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ। 18ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ? 19ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ। 20ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ। 21ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ। 22ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ। 23ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ। 24ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ। 25ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ। 26ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ। 27ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ। 28ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ। 29ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ। 30ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ। 31ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ। 32ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ। 33ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ। 34ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ। 35ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ। 36ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ? 37ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ? 38ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ। 39ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ। 40ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ। 41ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
ਸ਼ਾਮ ਦੀ ਪ੍ਰਾਰਥਨਾ: ਪਾਠ
16ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ। 17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ। 18ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ। 19ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ। 20ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ। 21ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ। 22ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ। 23ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ। 24ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ। 25ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 6 ਸਿਵਲ ਕੈਲੰਡਰ ਦਾ ਅਪ੍ਰੈਲ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ