ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 20
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਅਪ੍ਰੈਲ 2027
ਮੰਗਲਵਾਰ · ਪਾਸਕਾ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਚੌਥੇ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ। 20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ। 21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ। 22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ। 23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। 24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ। 25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। 26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
ਜਵਾਬੀ ਭਜਨ
1ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ। 2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ। 3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ। 4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ। 5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। 6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ। 7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।
ਇੰਜੀਲ
22ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ। 23ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ। 24ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।” 25ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ। 26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ। 27ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। 28ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। 29ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। 30ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ