Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 20

ਆਰਥੋਡਾਕਸ ਕੈਲੰਡਰ · 7 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 20 ਅਪ੍ਰੈਲ 2027

ਮੰਗਲਵਾਰ · ਵੱਡੇ ਚਾਲੀਸੇ ਦਾ ਛੇਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Venerable George the Confessor, Metropolitan of Mitylene († after 820)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 49:6–10

6ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ। 7ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ। 8ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ, 9ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ। 10ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 31:3–16

3ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪੁਰਖਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। 4ਤਦ ਯਾਕੂਬ ਨੇ ਰਾਖ਼ੇਲ ਅਤੇ ਲੇਆਹ ਨੂੰ ਮੈਦਾਨ ਵਿੱਚ ਆਪਣੇ ਇੱਜੜ ਕੋਲ ਬੁਲਾਇਆ 5ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਪਹਿਲਾ ਵਾਂਗੂੰ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ-ਸੰਗ ਹੈ। 6ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਸੇਵਾ ਕੀਤੀ ਹੈ। 7ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ। 8ਜਦ ਉਸ ਨੇ ਆਖਿਆ ਕਿ ਚਿਤਲੀਆਂ ਤੇਰੀ ਮਜ਼ਦੂਰੀ ਹਨ ਤਾਂ ਸਾਰੇ ਇੱਜੜ ਨੇ ਗਦਰੇ ਹੀ ਬੱਚੇ ਦਿੱਤੇ। 9ਇਸ ਤਰ੍ਹਾਂ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ। 10ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ। 11ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ। 12ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ। 13ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੂੰ ਥੰਮ੍ਹ ਉੱਤੇ ਤੇਲ ਡੋਲ੍ਹਿਆ ਸੀ ਅਤੇ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਉੱਠ, ਅਤੇ ਇਸ ਦੇਸ਼ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾ। 14ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦੇ ਕੇ ਆਖਿਆ, ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ? 15ਕੀ ਅਸੀਂ ਉਹ ਦੇ ਅੱਗੇ ਪਰਾਈਆਂ ਨਹੀਂ ਰਹੀਆਂ ਕਿਉਂ ਜੋ ਉਸ ਨੇ ਸਾਨੂੰ ਵੇਚ ਦਿੱਤਾ ਅਤੇ ਸਾਡੀ ਚਾਂਦੀ ਵੀ ਖਾ ਗਿਆ 16ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 21:3–21

3ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ। 4ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ। 5ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। 6ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ। 7ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ। 8ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ। 9ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ। 10ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ। 11ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ 12ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ। 13ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ। 14ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ। 15ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ। 16ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ। 17ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ। 18ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ। 19ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ। 20ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ। 21ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 7 ਸਿਵਲ ਕੈਲੰਡਰ ਦਾ ਅਪ੍ਰੈਲ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ