ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਅਪ੍ਰੈਲ 2027
ਬੁੱਧਵਾਰ · ਪਾਸਕਾ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਚੌਥੇ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਕੈਂਟਰਬਰੀ ਦੇ ਸੰਤ ਐਂਸੇਲਮ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
24ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ। 25ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ। 13:1ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ। 2ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। 3ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ। 4ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ। 5ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
ਇੰਜੀਲ
44ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। 45ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। 46ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ। 47ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। 48ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ। 49ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ। 50ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
ਅੱਜ ਦੇ ਸੰਤ
- ਕੈਂਟਰਬਰੀ ਦੇ ਸੰਤ ਐਂਸੇਲਮ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ