ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 21
ਆਰਥੋਡਾਕਸ ਕੈਲੰਡਰ · 8 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਅਪ੍ਰੈਲ 2027
ਬੁੱਧਵਾਰ · ਵੱਡੇ ਚਾਲੀਸੇ ਦਾ ਛੇਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Apostles of the Seventy Herodion (Rodion), Agabus, Asyncritus, Rufus, Phlegon and Hermes (1st C)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
1ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ! 2ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ। 3ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ। 4ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ। 5ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ? 6ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ? 7ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ? 8ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ। 9ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ, 10ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ। 11ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।
ਸ਼ਾਮ ਦੀ ਪ੍ਰਾਰਥਨਾ: ਪਾਠ
26ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ। 27ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਅਤੇ ਆਖਿਆ, ਕੀ ਤੁਹਾਡਾ ਪਿਤਾ ਚੰਗਾ ਭਲਾ ਹੈ? ਉਹ ਬਜ਼ੁਰਗ ਜਿਸ ਦੇ ਵਿਖੇ ਤੁਸੀਂ ਆਖਿਆ ਸੀ ਜੀਉਂਦਾ ਹੈ? 28ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਤੇ ਅੱਜ ਤੱਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸਿਰ ਝੁਕਾ ਕੇ ਆਪ ਨੂੰ ਝੁਕਾਇਆ। 29ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ। 30ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ। 31ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ। 45:1ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ 2ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ। 3ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ। 4ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ। 5ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ। 6ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ। 7ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ। 8ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ। 9ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ। 10ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ। 11ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ। 12ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ। 13ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ। 14ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ। 15ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ। 16ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।
ਸ਼ਾਮ ਦੀ ਪ੍ਰਾਰਥਨਾ: ਪਾਠ
23ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ। 24ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ। 25ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ। 26ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ। 27ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ। 28ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ। 29ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ। 30ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ। 31ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ। 22:1ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ। 2ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ। 3ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ। 4ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 8 ਸਿਵਲ ਕੈਲੰਡਰ ਦਾ ਅਪ੍ਰੈਲ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ