ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਅਪ੍ਰੈਲ 2027
ਵੀਰਵਾਰ · ਪਾਸਕਾ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਚੌਥੇ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
13ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ। 14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ। 15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ। 16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ। 17ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ। 18ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ। 19ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ। 20ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ। 21ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ। 22ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ। 23ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ 24ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ। 25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
ਜਵਾਬੀ ਭਜਨ
1ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। 2ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। 20ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ, 21ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ। 24ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ, 26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
ਇੰਜੀਲ
16ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ। 17ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ। 18“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ। 19ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ। 20ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ