Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 22

ਆਰਥੋਡਾਕਸ ਕੈਲੰਡਰ · 9 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 22 ਅਪ੍ਰੈਲ 2027

ਵੀਰਵਾਰ · ਵੱਡੇ ਚਾਲੀਸੇ ਦਾ ਛੇਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Martyr Eupsychius of Cæsarea in Cappadocia († 362)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 65:8–16

8ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ। 9ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ। 10ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ। 11ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ, 12ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ। 13ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ, 14ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ! 15ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ। 16ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 46:1–7

1ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ। 2ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 3ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ। 4ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ। 5ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ। 6ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ 7ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 23:15–24:5

15ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ! 16ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ। 17ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ, 18ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ। 19ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ। 20ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ, 21ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ। 22ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ। 23ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ। 24ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। 25ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ! 26ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ। 27ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ। 28ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ। 29ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ? 30ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ। 31ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ। 32ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ! 33ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ! 34ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ। 35ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ! 24:1ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ, 2ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ। 3ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ। 4ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ। 5ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 9 ਸਿਵਲ ਕੈਲੰਡਰ ਦਾ ਅਪ੍ਰੈਲ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ