Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਅਪ੍ਰੈਲ 2027

ਸ਼ੁੱਕਰਵਾਰ · ਪਾਸਕਾ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਚੌਥੇ ਹਫ਼ਤੇ ਦਾ ਸ਼ੁੱਕਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਅਡਾਲਬਰਟ, ਬਿਸ਼ਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਸੰਤ ਜਾਰਜ, ਸ਼ਹੀਦ · ਇੱਛਿਕ ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 13:26–33

26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ। 27ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ। 28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ। 29ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ। 30ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। 31ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ। 32ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ। 33ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।

ਜਵਾਬੀ ਭਜਨ

ਜ਼ਬੂ 2:6–11

6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ। 7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। 8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ। 9ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ। 10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ। 11ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,

ਇੰਜੀਲ

ਯੂਹ 14:1–6

1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ। 2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ। 3ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ। 4ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।” 5ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?” 6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ