ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਅਪ੍ਰੈਲ 2027
ਸ਼ਨੀਵਾਰ · ਪਾਸਕਾ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਚੌਥੇ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸਿਗਮਾਰਿੰਗਨ ਦੇ ਸੰਤ ਫ਼ਿਦੇਲਿਸ, ਪਾਦਰੀ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
44ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ। 45ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ। 46ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। 47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ। 48ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। 49ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ। 50ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ। 51ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ। 52ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
ਇੰਜੀਲ
7ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।” 8ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।” 9ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’ 10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। 11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ। 12ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ। 13ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। 14ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
ਅੱਜ ਦੇ ਸੰਤ
- ਸਿਗਮਾਰਿੰਗਨ ਦੇ ਸੰਤ ਫ਼ਿਦੇਲਿਸ, ਪਾਦਰੀ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ