Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 24

ਆਰਥੋਡਾਕਸ ਕੈਲੰਡਰ · 11 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 24 ਅਪ੍ਰੈਲ 2027

ਸ਼ਨੀਵਾਰ · ਵੱਡੇ ਚਾਲੀਸੇ ਦਾ ਛੇਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਲਾਜ਼ਰ ਦਾ ਸ਼ਨੀਵਾਰ

ਵੱਡਾ ਚਾਲੀਸਾ

ਮੱਛੀ ਦੇ ਆਂਡਿਆਂ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 12:28–13:8

28ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ, 29ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। 13:1ਭਾਈਚਾਰੇ ਦਾ ਪਿਆਰ ਬਣਿਆ ਰਹੇ। 2ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ। 3ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ। 4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ। 5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ। 6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ? 7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ। 8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

ਇੰਜੀਲ

ਯੂਹ 11:1–45

1ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ। 2ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ। 3ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।” 4ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।” 5ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ। 6ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ। 7ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ।” 8ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।” 9ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ। 10ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।” 11ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।” 12ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।” 13ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ। 14ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਗਿਆ ਹੈ। 15ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।” 16ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।” 17ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ। 18ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ। 19ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ। 20ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ। 21ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ। 22ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।” 23ਯਿਸੂ ਨੇ ਆਖਿਆ, “ਤੇਰਾ ਭਰਾ ਜੀ ਉੱਠੇਗਾ।” 24ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।” 25ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। 26ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” 27ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।” 28ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।” 29ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ। 30ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ। 31ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ। 32ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।” 33ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ। 34ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।” 35ਯਿਸੂ ਰੋਇਆ, 36ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।” 37ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?” 38ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ। 39ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।” 40ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।” 41ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ। 42ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।” 43ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।” 44ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।” 45ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 11 ਸਿਵਲ ਕੈਲੰਡਰ ਦਾ ਅਪ੍ਰੈਲ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ