Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਅਪ੍ਰੈਲ 2027

ਐਤਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦਾ ਪੰਜਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 9:26–31

26ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ। 27ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ। 28ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ। 29ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ। 30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ। 31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।

ਜਵਾਬੀ ਭਜਨ

ਜ਼ਬੂ 22:25–27, 29–31

25ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ। 26ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ! 27ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, 29ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ। 30ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ। 31ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।

ਦੂਜਾ ਪਾਠ

1 ਯੂਹ 3:18–24

18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ। 19ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ। 20ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ। 21ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। 22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।

ਇੰਜੀਲ

ਯੂਹ 15:1–8

1ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।” 2ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ। 3ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ। 4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ। 5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।” 6ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ। 7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।” 8ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ