Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਅਪ੍ਰੈਲ 2027

ਸੋਮਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਪੰਜਵੇਂ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 14:5–18

5ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ। 6ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ। 7ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ। 8ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ। 9ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ। 10ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ। 11ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ! 12ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ। 13ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ। 14ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ। 15ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ। 16ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ। 17ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ। 18ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।

ਜਵਾਬੀ ਭਜਨ

ਜ਼ਬੂ 115:1–4, 15–16

1ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ! 2ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? 3ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ। 4ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ। 15ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ। 16ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।

ਇੰਜੀਲ

ਯੂਹ 14:21–26

21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?” 22ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?” 23ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। 24ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।” 25“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ। 26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ