ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 27
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਅਪ੍ਰੈਲ 2027
ਮੰਗਲਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਪੰਜਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
19ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ। 20ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ। 21ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ। 22ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ। 23ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ। 24ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ। 25ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ। 26ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ। 27ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ। 28ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।
ਜਵਾਬੀ ਭਜਨ
10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ, 12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ। 13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ। 21ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!
ਇੰਜੀਲ
27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।” 28ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ। 29ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ। 30“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ। 31ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ