Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਅਪ੍ਰੈਲ 2027

ਬੁੱਧਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਪੰਜਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਲੂਈ ਗ੍ਰਿਨਿਓਂ ਡੀ ਮੋਂਫ਼ੋਰ, ਪਾਦਰੀ · ਇੱਛਿਕ ਯਾਦਗਾਰੀ ਦਿਨ

ਸੰਤ ਪੀਟਰ ਸ਼ਾਨੇਲ, ਪਾਦਰੀ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 15:1–6

1ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ। 2ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ। 3ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ। 4ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ। 5ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ। 6ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।

ਜਵਾਬੀ ਭਜਨ

ਜ਼ਬੂ 122:1–2, 4–5

1ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।

ਇੰਜੀਲ

ਯੂਹ 15:1–8

1ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।” 2ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ। 3ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ। 4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ। 5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।” 6ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ। 7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।” 8ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ