ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਅਪ੍ਰੈਲ 2027
ਵੀਰਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਪੰਜਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸਿਏਨਾ ਦੀ ਸੰਤ ਕੈਥਰੀਨ, ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
7ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ। 8ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ। 9ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ। 10ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ? 11ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ। 12ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ। 13ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ। 14ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ 15ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, - 16“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ, 17ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।” 18ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। 19ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ। 20ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ। 21ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
ਜਵਾਬੀ ਭਜਨ
1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! 3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। 10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਇੰਜੀਲ
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” 10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। 11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
ਅੱਜ ਦੇ ਸੰਤ
- ਸਿਏਨਾ ਦੀ ਸੰਤ ਕੈਥਰੀਨ, ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ