Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 30

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਅਪ੍ਰੈਲ 2027

ਸ਼ੁੱਕਰਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਪੰਜਵੇਂ ਹਫ਼ਤੇ ਦਾ ਸ਼ੁੱਕਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਪਾਇਸ ਪੰਜਵੇਂ, ਪੋਪ · ਇੱਛਿਕ ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 15:22–31

22ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ। 23ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ 24ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ। 25ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ, 26ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ। 27ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ। 28ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ 29ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ। 30ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ। 31ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।

ਜਵਾਬੀ ਭਜਨ

ਜ਼ਬੂ 57:7–11

7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ! 8ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ! 9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ! 10ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ। 11ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!

ਇੰਜੀਲ

ਯੂਹ 15:12–17

12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। 13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ 14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। 15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ। 16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।” 17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ