Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 30

ਆਰਥੋਡਾਕਸ ਕੈਲੰਡਰ · 17 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਅਪ੍ਰੈਲ 2027

ਸ਼ੁੱਕਰਵਾਰ · ਪਵਿੱਤਰ ਹਫ਼ਤਾ

ਤਿਉਹਾਰ ਅਤੇ ਸੰਤ

ਮਹਾਨ ਅਤੇ ਪਵਿੱਤਰ ਸ਼ੁੱਕਰਵਾਰ

ਵੱਡਾ ਚਾਲੀਸਾ · ਸਖ਼ਤ ਵਰਤ

ਭੋਜਨ ਤੋਂ ਪੂਰਾ ਪਰਹੇਜ਼

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਦੁੱਖ-ਭੋਗ ਦੀ ਪਹਿਲੀ ਇੰਜੀਲ

ਯੂਹ 13:31–18:1

31ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ। 32ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।” 33ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। 34ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। 35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।” 36ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।” 37ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।” 38ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।” 14:1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ। 2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ। 3ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ। 4ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।” 5ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?” 6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ। 7ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।” 8ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।” 9ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’ 10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। 11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ। 12ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ। 13ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। 14ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।” 15“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ। 16ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। 17ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ। 18ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ। 19ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ। 20ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ। 21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?” 22ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?” 23ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। 24ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।” 25“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ। 26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।” 27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।” 28ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ। 29ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ। 30“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ। 31ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।” 15:1ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।” 2ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ। 3ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ। 4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ। 5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।” 6ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ। 7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।” 8ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ। 9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” 10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। 11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।” 12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। 13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ 14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। 15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ। 16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।” 17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ। 18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ। 22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ। 23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ। 24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ। 25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।” 26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:1ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ। 2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ। 3ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ। 4ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ। 5ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ। 6ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ। 7ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। 8ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ। 9ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ। 10ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ। 11ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ। 12“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ। 13ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ। 14ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ। 15ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ। 16“ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।” 17ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?” 18ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ। 19ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?” 20ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ। 21“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ। 22ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ। 23ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ। 24ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ। 25“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ। 26ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ। 27ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ। 28ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।” 29ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ। 30ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।” 31ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?” 32ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ। 33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।” 17:1ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ। 2ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। 3ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। 4ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ। 5ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।” 6ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ। 7ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ। 8ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ। 9ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ। 10ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ। 11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ। 12ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ। 13ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ। 14ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ। 15ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ। 16ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ। 17ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ। 18ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ। 19ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ। 20ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ। 21ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ। 22ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ। 23ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ। 24“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ। 25ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ। 26ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।” 18:1ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।

ਦੁੱਖ-ਭੋਗ ਦੀ ਦੂਜੀ ਇੰਜੀਲ

ਯੂਹ 18:1–28

1ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ। 2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ। 3ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ। 4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?” 5ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ। 6ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ। 7ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” 8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।” 9ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।” 10ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ) 11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?” 12ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ। 13ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ। 14ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ। 15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ। 16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ। 17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।” 18ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ। 19ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ। 20ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ। 21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।” 22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।” 23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?” 24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। 25ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।” 26ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।” 27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ। 28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।

ਦੁੱਖ-ਭੋਗ ਦੀ ਤੀਜੀ ਇੰਜੀਲ

ਮੱਤੀ 26:57–75

57ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ। 58ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ। 59ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ। 60ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ, 61ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ। 62ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ? 63ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ। 64ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ। 65ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ। ਤੁਹਾਡੀ ਕੀ ਸਲਾਹ ਹੈ? 66ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ। 67ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ, 68ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ? 69ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ। 70ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ। 71ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ। 72ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। 73ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ। 74ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ। 75ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

ਦੁੱਖ-ਭੋਗ ਦੀ ਚੌਥੀ ਇੰਜੀਲ

ਯੂਹ 18:28–19:16

28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ। 29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?” 30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।” 31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।” 32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ। 33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” 34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” 35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” 36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” 37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।” 38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ। 39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?” 40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ। 19:1ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ। 2ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। 3ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ। 4ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।” 5ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।” 6ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।” 7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। 9ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। 10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” 11ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” 12ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।” 13ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” 15ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” 16ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।

ਦੁੱਖ-ਭੋਗ ਦੀ ਪੰਜਵੀਂ ਇੰਜੀਲ

ਮੱਤੀ 27:3–32

3ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ 4ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। 5ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ। 6ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ। 7ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ। 8ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ। 9ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ। 10ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ। 11ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ। 12ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ। 13ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ? 14ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ। 15ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ। 16ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ। 17ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ? 18ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ। 19ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ। 20ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ। 21ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ! 22ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ! 23ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ! 24ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ। 25ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ! 26ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। 27ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ। 28ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ। 29ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ! 30ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। 31ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ। 32ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।

ਦੁੱਖ-ਭੋਗ ਦੀ ਛੇਵੀਂ ਇੰਜੀਲ

ਮਰਕੁ 15:16–32

16ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ। 17ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ। 18ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ! 19ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ। 20ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ। 21ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ। 22ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ। 23ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ। 24ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ। 25ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ। 26ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”। 27ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ। 28ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।” 29ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 30ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ। 31ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! 32ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।

ਦੁੱਖ-ਭੋਗ ਦੀ ਸੱਤਵੀਂ ਇੰਜੀਲ

ਮੱਤੀ 27:33–54

33ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ। 34ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ। 35ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ। 36ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ। 37ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”। 38ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ। 39ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 40ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ! 41ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, 42ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ। 43ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ। 44ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ। 45ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। 46ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ? 47ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ। 48ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ। 49ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ? 50ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। 51ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। 52ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। 53ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। 54ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!

ਦੁੱਖ-ਭੋਗ ਦੀ ਅੱਠਵੀਂ ਇੰਜੀਲ

ਲੂਕਾ 23:32–49

32ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ। 33ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ। 34ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ। 35ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ! 36ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ, 37ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ! 38ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ। 39ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! 40ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? 41ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। 42ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। 43ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ। 44ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। 45ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ। 46ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ। 47ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ! 48ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ। 49ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।

ਦੁੱਖ-ਭੋਗ ਦੀ 9ਵੀਂ ਇੰਜੀਲ

ਯੂਹ 19:25–37

25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 28ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” 29ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ। 30ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। 31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ) 36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” 37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”

ਦੁੱਖ-ਭੋਗ ਦੀ 10ਵੀਂ ਇੰਜੀਲ

ਮਰਕੁ 15:43–47

43ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ। 44ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ? 45ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ। 46ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ। 47ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।

ਦੁੱਖ-ਭੋਗ ਦੀ 11ਵੀਂ ਇੰਜੀਲ

ਯੂਹ 19:38–42

38ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ। 39ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ। 40ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ। 41ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ। 42ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।

ਦੁੱਖ-ਭੋਗ ਦੀ 12ਵੀਂ ਇੰਜੀਲ

ਮੱਤੀ 27:62–66

62ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ, 63ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ। 64ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ। 65ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ। 66ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।

ਪਹਿਲਾ ਘੰਟਾ

ਜ਼ਕ 11:10–13

10ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ। 11ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ। 12ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ। ਉਹਨਾਂ ਨੇ ਤੋਲ ਕੇ ਤੀਹ ਦਿਨਾਂ ਦੀ ਮਜ਼ਦੂਰੀ ਮੈਨੂੰ ਦਿੱਤੀ। 13ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।

ਪਹਿਲਾ ਘੰਟਾ (ਪੱਤ੍ਰੀ)

ਗਲਾ 6:14–18

14ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ। 15ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ। 16ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ। 17ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ। 18ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।

ਪਹਿਲਾ ਘੰਟਾ (ਇੰਜੀਲ)

ਮੱਤੀ 27:1–56

1ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ। 2ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ। 3ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ 4ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। 5ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ। 6ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ। 7ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ। 8ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ। 9ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ। 10ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ। 11ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ। 12ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ। 13ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ? 14ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ। 15ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ। 16ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ। 17ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ? 18ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ। 19ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ। 20ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ। 21ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ! 22ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ! 23ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ! 24ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ। 25ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ! 26ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। 27ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ। 28ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ। 29ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ! 30ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। 31ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ। 32ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ। 33ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ। 34ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ। 35ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ। 36ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ। 37ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”। 38ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ। 39ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 40ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ! 41ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, 42ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ। 43ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ। 44ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ। 45ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। 46ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ? 47ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ। 48ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ। 49ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ? 50ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। 51ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। 52ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। 53ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। 54ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ! 55ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ। 56ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।

ਤੀਜਾ ਘੰਟਾ

ਯਸਾ 50:4–11

4ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ। 5ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ, 6ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ। 7ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ। 8ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ! 9ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ। 10ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ। 11ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ।

ਤੀਜਾ ਘੰਟਾ (ਪੱਤ੍ਰੀ)

ਰੋਮ 5:6–11

6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। 7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। 8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। 9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ। 10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ। 11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।

ਤੀਜਾ ਘੰਟਾ (ਇੰਜੀਲ)

ਮਰਕੁ 15:16–41

16ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ। 17ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ। 18ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ! 19ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ। 20ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ। 21ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ। 22ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ। 23ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ। 24ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ। 25ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ। 26ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”। 27ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ। 28ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।” 29ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 30ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ। 31ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! 32ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ। 33ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ। 34ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ? 35ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ! 36ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ? 37ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ। 38ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ। 39ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ! 40ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ। 41ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।

ਛੇਵਾਂ ਘੰਟਾ

ਯਸਾ 52:13–54:1

13ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ। 14ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ! 15ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ। 53:1ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ? 2ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ। 3ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। 4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। 5ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। 6ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। 7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ। 8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ, 9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। 10ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। 12ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ। 54:1ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।

ਛੇਵਾਂ ਘੰਟਾ (ਦੂਜਾ ਪਾਠ)

ਆਮੋ 8:9–12

9ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ। 10ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।” 11“ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ। 12ਲੋਕ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਉਹ ਯਹੋਵਾਹ ਦੀ ਬਾਣੀ ਨੂੰ ਭਾਲਣ ਲਈ ਇੱਧਰ-ਉੱਧਰ ਮਾਰੇ-ਮਾਰੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।

ਛੇਵਾਂ ਘੰਟਾ (ਪੱਤ੍ਰੀ)

ਇਬਰਾ 2:11–18

11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। 13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। 14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।

ਛੇਵਾਂ ਘੰਟਾ (ਇੰਜੀਲ)

ਲੂਕਾ 23:32–49

32ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ। 33ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ। 34ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ। 35ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ! 36ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ, 37ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ! 38ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ। 39ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! 40ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? 41ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। 42ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। 43ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ। 44ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। 45ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ। 46ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ। 47ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ! 48ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ। 49ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।

9ਵਾਂ ਘੰਟਾ

ਯਿਰ 11:18–12:5, 9–11, 14–15

18ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ। 19ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ! 20ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ। 21ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ! 22ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ 23ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ। 12:1ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ? 2ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ। 3ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ! 4ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ। 5ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ? 9ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ! 10ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ। 11ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ। 14ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ 15ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ

9ਵਾਂ ਘੰਟਾ (ਪੱਤ੍ਰੀ)

ਇਬਰਾ 10:19–31

19ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ। 20ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। 21ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ, 22ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ। 23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ। 24ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। 25ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ। 26ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ 27ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ। 28ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ। 29ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ। 30ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ। 31ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।

9ਵਾਂ ਘੰਟਾ (ਇੰਜੀਲ)

ਯੂਹ 18:28–19:37

28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ। 29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?” 30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।” 31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।” 32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ। 33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” 34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” 35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” 36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” 37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।” 38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ। 39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?” 40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ। 19:1ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ। 2ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। 3ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ। 4ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।” 5ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।” 6ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।” 7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। 9ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। 10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” 11ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” 12ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।” 13ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” 15ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” 16ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। 17ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। 18ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ। 19ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” 20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। 21ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” 22ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।” 23ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ। 24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ। 25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 28ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” 29ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ। 30ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। 31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ) 36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” 37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”

ਸ਼ਾਮ ਦੀ ਪ੍ਰਾਰਥਨਾ: ਪਾਠ

ਕੂਚ 33:11–23

11ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ। 12ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ। 13ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ। 14ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ। 15ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ। 16ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ? 17ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ। 18ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ। 19ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। 20ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ। 21ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ 22ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ 23ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਅੱਯੂਬ 42:12–17

12ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ। 13ਅਤੇ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਪੈਦਾ ਹੋਈਆਂ। 14ਉਸ ਨੇ ਪਹਿਲੀ ਧੀ ਦਾ ਨਾਮ ਯਮੀਮਾਹ, ਦੂਜੀ ਦਾ ਨਾਮ ਕਸੀਆਹ ਅਤੇ ਤੀਜੀ ਦਾ ਨਾਮ ਕਰਨ-ਹਪੂਕ ਰੱਖਿਆ, 15ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ। 16ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ। 17ਤਦ ਅੱਯੂਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 52:13–54:1

13ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ। 14ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ! 15ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ। 53:1ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ? 2ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ। 3ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ। 4ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। 5ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ। 6ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ। 7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ। 8ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ, 9ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ। 10ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। 11ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। 12ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ। 54:1ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।

ਪੱਤ੍ਰੀ (ਸ਼ਾਮ ਦੀ ਪ੍ਰਾਰਥਨਾ ਵਿੱਚ)

1 ਕੁਰਿੰਥੀ 1:18–2:2

18ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ। 19ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ। 20ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। 21ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ। 22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। 23ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। 24ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ। 25ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ। 26ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ। 27ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। 28ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। 29ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ। 30ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ। 31ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ। 2:1ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ। 2ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।

ਇੰਜੀਲ (ਜੋੜਿਆ ਹੋਇਆ ਪਾਠ)

ਮੱਤੀ 27:1–38 · ਲੂਕਾ 23:39–43 · ਮੱਤੀ 27:39–54 · ਯੂਹ 19:31–37 · ਮੱਤੀ 27:55–61

1ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ। 2ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ। 3ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ 4ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। 5ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ। 6ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ। 7ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ। 8ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ। 9ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ। 10ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ। 11ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ। 12ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ। 13ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ? 14ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ। 15ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ। 16ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ। 17ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ? 18ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ। 19ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ। 20ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ। 21ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ! 22ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ! 23ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ! 24ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ। 25ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ! 26ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ। 27ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ। 28ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ। 29ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ! 30ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ। 31ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ। 32ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ। 33ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ। 34ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ। 35ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ। 36ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ। 37ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”। 38ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ। 23:39ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! 40ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? 41ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। 42ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। 43ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ। 27:39ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 40ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ! 41ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, 42ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ। 43ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ। 44ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ। 45ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। 46ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ? 47ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ। 48ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ। 49ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ? 50ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। 51ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। 52ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। 53ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। 54ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ! 19:31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ) 36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” 37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।” 27:55ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ। 56ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ। 57ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ। 58ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ। 59ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ 60ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ। 61ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 17 ਸਿਵਲ ਕੈਲੰਡਰ ਦਾ ਅਪ੍ਰੈਲ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ