ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 1
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਮਈ 2027
ਸ਼ਨੀਵਾਰ · ਪਾਸਕਾ ਸਮੇਂ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਪੰਜਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਮਜ਼ਦੂਰ ਸੰਤ ਯੂਸੁਫ਼ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ। ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ। 2ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ। 3ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ। 4ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ। 5ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ। 6ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ। 7ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ। 8ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ। 9ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ। 10ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
ਜਵਾਬੀ ਭਜਨ
1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
ਇੰਜੀਲ
18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
ਅੱਜ ਦੇ ਸੰਤ
- ਮਜ਼ਦੂਰ ਸੰਤ ਯੂਸੁਫ਼
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ