ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਮਈ 2027
ਐਤਵਾਰ · ਪਾਸਕਾ ਸਮੇਂ ਦਾ ਛੇਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦਾ ਛੇਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
25ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ। 26ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ। 34ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ। 35ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ। 44ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ। 45ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ। 46ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ, 47ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ। 48ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
ਦੂਜਾ ਪਾਠ
7ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। 8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। 9ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। 10ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
ਇੰਜੀਲ
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” 10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। 11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।” 12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। 13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ 14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। 15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ। 16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।” 17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
ਅੱਜ ਦੇ ਸੰਤ
- ਸੰਤ ਅਥਾਨਾਸੀਅਸ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ