ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 2
ਆਰਥੋਡਾਕਸ ਕੈਲੰਡਰ · 19 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਮਈ 2027
ਐਤਵਾਰ · ਸੁਰ 1
ਤਿਉਹਾਰ ਅਤੇ ਸੰਤ
ਪਵਿੱਤਰ ਪਾਸਕਾ
ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦਾ ਜੀ ਉੱਠਣਾ
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ। 2ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ। 3ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ। 4ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ। 5ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ। 6ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ? 7ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ। 8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
ਇੰਜੀਲ
1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। 3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। 6ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। 11ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। 14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।” 16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ। 17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
ਸ਼ਾਮ ਦੀ ਪ੍ਰਾਰਥਨਾ: ਇੰਜੀਲ
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 19 ਸਿਵਲ ਕੈਲੰਡਰ ਦਾ ਮਈ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ