Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਮਈ 2027

ਸੋਮਵਾਰ · ਪਾਸਕਾ ਸਮੇਂ ਦਾ ਛੇਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਫ਼ਿਲਿਪੁੱਸ ਅਤੇ ਯਾਕੂਬ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

1 ਕੁਰਿੰਥੀ 15:1–8

1ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ। 2ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ। 3ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ। 4ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ। 5ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ। 6ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ। 7ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ। 8ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ।

ਜਵਾਬੀ ਭਜਨ

ਜ਼ਬੂ 19:1–4

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ। 2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ। 3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। 4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,

ਇੰਜੀਲ

ਯੂਹ 14:6–14

6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ। 7ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।” 8ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।” 9ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’ 10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। 11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ। 12ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ। 13ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। 14ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ