ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 3
ਆਰਥੋਡਾਕਸ ਕੈਲੰਡਰ · 20 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 3 ਮਈ 2027
ਸੋਮਵਾਰ · ਉੱਜਲ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
ਉੱਜਲ ਹਫ਼ਤੇ ਦਾ ਸੋਮਵਾਰ
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ। 13ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ। 14ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ। 15ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ 16ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ। 17ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ 21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ। 22ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ। 23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ। 24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ। 25ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ 26ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।
ਇੰਜੀਲ
18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ। 19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” 20ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।” 21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।” 22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” 23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।” 24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ। 25ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?” 26ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ। 27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।” 28ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 20 ਸਿਵਲ ਕੈਲੰਡਰ ਦਾ ਮਈ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ