ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਮਈ 2027
ਮੰਗਲਵਾਰ · ਪਾਸਕਾ ਸਮੇਂ ਦਾ ਛੇਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਛੇਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
22ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ। 23ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ! 24ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ। 25ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। 26ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ। 27ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ। 28ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ! 29ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ। 30ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ? 31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ। 32ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ। 33ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ। 34ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
ਜਵਾਬੀ ਭਜਨ
1ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ। 2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ! 3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ। 7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ। 8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
ਇੰਜੀਲ
5ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ। 6ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ। 7ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। 8ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ। 9ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ। 10ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ। 11ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ