Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 5

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਮਈ 2027

ਬੁੱਧਵਾਰ · ਪਾਸਕਾ ਸਮੇਂ ਦਾ ਛੇਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਛੇਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 17:15, 22–18:1

15ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ। 22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ। 23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ। 24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ। 25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ। 26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ 27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ। 28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ। 29ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ। 30ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ। 31ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ। 32ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ। 33ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ। 34ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ। 18:1ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ।

ਜਵਾਬੀ ਭਜਨ

ਜ਼ਬੂ 148:1–2, 11–14

1ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ! 2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ! 11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ, 12ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ, 13ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, 14ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

ਇੰਜੀਲ

ਯੂਹ 16:12–15

12“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ। 13ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ। 14ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ। 15ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ