ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 6
ਆਰਥੋਡਾਕਸ ਕੈਲੰਡਰ · 23 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 6 ਮਈ 2027
ਵੀਰਵਾਰ · ਉੱਜਲ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
ਉੱਜਲ ਹਫ਼ਤੇ ਦਾ ਵੀਰਵਾਰ
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਜਾਰਜ ਲਈ)
9ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ। 10ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। 11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ। 12ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। 13ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ? 14ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਜਾਰਜ ਲਈ)
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਜਾਰਜ ਲਈ)
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ (ਸੰਤ ਜਾਰਜ ਲਈ)
2ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। 3ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। 4ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। 5ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। 6ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। 7ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ। 8ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। 9ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ। 10ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ। 11ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? 12ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
ਪੱਤ੍ਰੀ
38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ। 39ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ। 40ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ। 41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ। 42ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। 43ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
ਪੱਤ੍ਰੀ (ਸੰਤ ਜਾਰਜ ਲਈ)
1ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। 2ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। 3ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। 4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। 5ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। 6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। 7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। 8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। 9ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। 10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। 11ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
ਇੰਜੀਲ
1ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ। 2ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।” 3ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।” 4ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?” 5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। 6ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। 7ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ 8ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।” 9ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?” 10ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? 11ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। 12ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? 13ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ। 14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। 15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”
ਇੰਜੀਲ (ਸੰਤ ਜਾਰਜ ਲਈ)
17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ। 18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ। 22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ। 23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ। 24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ। 25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।” 26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:1ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ। 2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 23 ਸਿਵਲ ਕੈਲੰਡਰ ਦਾ ਮਈ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ