ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 7
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਮਈ 2027
ਸ਼ੁੱਕਰਵਾਰ · ਪਾਸਕਾ ਸਮੇਂ ਦਾ ਛੇਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਛੇਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
9ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ। 10ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ। 11ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ। 12ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ, 13ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ। 14ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ। 15ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ। 16ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ। 17ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ। 18ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ, 2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! 3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ। 4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ। 5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। 6ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
ਇੰਜੀਲ
20ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ। 21“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ। 22ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ। 23ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ