ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 7
ਆਰਥੋਡਾਕਸ ਕੈਲੰਡਰ · 24 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਮਈ 2027
ਸ਼ੁੱਕਰਵਾਰ · ਉੱਜਲ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
ਉੱਜਲ ਹਫ਼ਤੇ ਦਾ ਸ਼ੁੱਕਰਵਾਰ
ਅੱਤ ਪਵਿੱਤਰ ਪਰਮੇਸ਼ੁਰ-ਜਣਨੀ ਦਾ ਜੀਵਨ ਦੇਣ ਵਾਲਾ ਸੋਤਾ
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ। 2ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ। 3ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ। 4ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ 5ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ। 6ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ! 7ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ। 8ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
ਪੱਤ੍ਰੀ (ਪਰਮੇਸ਼ੁਰ-ਜਣਨੀ ਲਈ)
5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। 8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। 9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਇੰਜੀਲ
12ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ। 13ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ। 14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ। 15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। 16ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।” 17ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।” 18ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।” 19ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।” 20ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?” 21ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ। 22ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
ਇੰਜੀਲ (ਪਰਮੇਸ਼ੁਰ-ਜਣਨੀ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 24 ਸਿਵਲ ਕੈਲੰਡਰ ਦਾ ਮਈ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ