Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 8

ਆਰਥੋਡਾਕਸ ਕੈਲੰਡਰ · 25 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 8 ਮਈ 2027

ਸ਼ਨੀਵਾਰ · ਉੱਜਲ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

ਉੱਜਲ ਹਫ਼ਤੇ ਦਾ ਸ਼ਨੀਵਾਰ

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਮਰਕੁਸ ਲਈ)

ਯਾਕੂ 1:1–12

1ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ। 2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। 3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। 4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। 5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। 6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। 7ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। 8ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। 9ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, 10ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ। 11ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ। 12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਮਰਕੁਸ ਲਈ)

ਯਾਕੂ 1:13–27

13ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। 14ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। 15ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ। 16ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ। 17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। 18ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। 19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। 20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। 21ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। 22ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। 23ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। 24ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ। 25ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ। 26ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। 27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

ਸ਼ਾਮ ਦੀ ਪ੍ਰਾਰਥਨਾ: ਪਾਠ (ਸੰਤ ਮਰਕੁਸ ਲਈ)

ਯਾਕੂ 2:1–13

1ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। 2ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। 3ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। 4ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? 5ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? 6ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? 7ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ? 8ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। 9ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ। 10ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ। 11ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ। 12ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ। 13ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।

ਸਵੇਰ ਦੀ ਪ੍ਰਾਰਥਨਾ: ਇੰਜੀਲ (ਸੰਤ ਮਰਕੁਸ ਲਈ)

ਲੂਕਾ 10:1–15

1ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। 2ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। 4ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ। 5ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ। 6ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ। 7ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ। 8ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। 9ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ। 10ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ 11ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ। 12ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ। 13ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ। 14ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ। 15ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!

ਪੱਤ੍ਰੀ

ਰਸੂਲਾਂ 3:11–16

11ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,। 12ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ? 13ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ। 14ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ। 15ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ। 16ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।

ਪੱਤ੍ਰੀ (ਸੰਤ ਮਰਕੁਸ ਲਈ)

1 ਪਤ 5:6–14

6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ 7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ 8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ 9ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ 10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ 11ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ। 12ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ 13ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ 14ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ।

ਇੰਜੀਲ

ਯੂਹ 3:22–33

22ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ। 23ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ। 24ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ। 25ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ। 26ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।” 27ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।” 28ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।” 29ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ। 30ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ। 31“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ। 32ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। 33ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।

ਇੰਜੀਲ (ਸੰਤ ਮਰਕੁਸ ਲਈ)

ਮਰਕੁ 6:7–13

7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ। 8ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ 9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ। 10ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ। 11ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 12ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ। 13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 25 ਸਿਵਲ ਕੈਲੰਡਰ ਦਾ ਮਈ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ