Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 9

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਮਈ 2027

ਐਤਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦਾ ਸੱਤਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 1:15–17, 20–26

15ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ 16ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ। 17ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ 20ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ। ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ। 21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ। 22ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ। 23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ। 24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ। 25ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ 26ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।

ਜਵਾਬੀ ਭਜਨ

ਜ਼ਬੂ 103:1–2, 11–12, 19–20

1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! 12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ! 19ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ। 20ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!

ਦੂਜਾ ਪਾਠ

1 ਯੂਹ 4:11–16

11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ। 14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ। 15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। 16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।

ਇੰਜੀਲ

ਯੂਹ 17:11–19

11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ। 12ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ। 13ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ। 14ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ। 15ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ। 16ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ। 17ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ। 18ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ। 19ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ