Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 9

ਆਰਥੋਡਾਕਸ ਕੈਲੰਡਰ · 26 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਮਈ 2027

ਐਤਵਾਰ · ਸੁਰ 1

ਤਿਉਹਾਰ ਅਤੇ ਸੰਤ

ਅੰਤੀਪਾਸਕਾ: ਪਾਸਕਾ ਦਾ ਦੂਜਾ ਐਤਵਾਰ

ਥੋਮਾ ਦਾ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਪਹਿਲੀ ਇੰਜੀਲ

ਮੱਤੀ 28:16–20

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਪੱਤ੍ਰੀ

ਰਸੂਲਾਂ 5:12–20

12ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ। 13ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। 14ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। 15ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। 16ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ। 17ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ। 18ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। 19ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, 20ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।

ਇੰਜੀਲ

ਯੂਹ 20:19–31

19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 26 ਸਿਵਲ ਕੈਲੰਡਰ ਦਾ ਮਈ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ