ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਮਈ 2027
ਸੋਮਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਸੱਤਵੇਂ ਹਫ਼ਤੇ ਦਾ ਸੋਮਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਆਵਿਲਾ ਦੇ ਸੰਤ ਜੌਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ। 2ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ। 3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। 4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। 5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ। 6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ। 7ਉਹ ਸਾਰੇ ਬਾਰਾਂ ਕੁ ਮਨੁੱਖ ਸਨ। 8ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ! 2ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ! 3ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ! 4ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ! 5ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ। 6ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
ਇੰਜੀਲ
29ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ। 30ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।” 31ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?” 32ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ। 33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
ਅੱਜ ਦੇ ਸੰਤ
- ਆਵਿਲਾ ਦੇ ਸੰਤ ਜੌਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ