Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 10

ਆਰਥੋਡਾਕਸ ਕੈਲੰਡਰ · 27 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਮਈ 2027

ਸੋਮਵਾਰ · ਪਾਸਕਾ ਦਾ ਦੂਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Apostle and Hieromartyr Simeon, Bishop of Jerusalem, a Kinsman of the Lord († 107)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 3:19–26

19ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ। 20ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ। 21ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। 22ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ। 23ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ। 24ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ। 25ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। 26ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

ਇੰਜੀਲ

ਯੂਹ 2:1–11

1ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ। 2ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ। 3ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।” 4ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।” 5ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।” 6ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। 7ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। 8ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। 9ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। 10ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।” 11ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 27 ਸਿਵਲ ਕੈਲੰਡਰ ਦਾ ਮਈ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ