Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 11

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਮਈ 2027

ਮੰਗਲਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਸੱਤਵੇਂ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 20:17–27

17ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ। 18ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ 19ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ। 20ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ। 21ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ। 22ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ। 23ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ। 24ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ। 25ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ। 26ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ। 27ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।

ਜਵਾਬੀ ਭਜਨ

ਜ਼ਬੂ 68:9–10, 19–20

9ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ। 10ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ। 19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ। 20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।

ਇੰਜੀਲ

ਯੂਹ 17:1–11

1ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ। 2ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। 3ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। 4ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ। 5ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।” 6ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ। 7ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ। 8ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ। 9ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ। 10ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ। 11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ