ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 11
ਆਰਥੋਡਾਕਸ ਕੈਲੰਡਰ · 28 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 11 ਮਈ 2027
ਮੰਗਲਵਾਰ · ਪਾਸਕਾ ਦਾ ਦੂਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
ਅਨੰਦ ਦਾ ਦਿਨ (ਰਾਦੋਨਿਤਸਾ)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ। 2ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ। 3ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ। 4ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ। 5ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ। 6ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ। 7ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ? 8ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ, 9ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ। 10ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
ਇੰਜੀਲ
16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। 17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। 18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। 19ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। 20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। 21ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 28 ਸਿਵਲ ਕੈਲੰਡਰ ਦਾ ਮਈ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ