Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਮਈ 2027

ਬੁੱਧਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਸੱਤਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਪੈਨਕ੍ਰਾਸ, ਸ਼ਹੀਦ · ਇੱਛਿਕ ਯਾਦਗਾਰੀ ਦਿਨ

ਸੰਤ ਨੇਰੀਅਸ ਅਤੇ ਅਕੀਲੀਅਸ, ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 20:28–38

28ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ। 29ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ। 30ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ। 31ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ। 32ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ। 33ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ। 34ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ। 35ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ। 36ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ। 37ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ। 38ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।

ਜਵਾਬੀ ਭਜਨ

ਜ਼ਬੂ 68:28–29, 32–35

28ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ! 29ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ। 32ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ। 33ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ। 34ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ। 35ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।

ਇੰਜੀਲ

ਯੂਹ 17:11–19

11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ। 12ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ। 13ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ। 14ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ। 15ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ। 16ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ। 17ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ। 18ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ। 19ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ