Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 12

ਆਰਥੋਡਾਕਸ ਕੈਲੰਡਰ · 29 ਅਪ੍ਰੈਲ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਮਈ 2027

ਬੁੱਧਵਾਰ · ਪਾਸਕਾ ਦਾ ਦੂਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Nine Holy Martyrs of Cyzicus: Theognidus, Rufus, Antipater, Theostichus, Artemas, Magnus, Theodotus, Thaumasius, and Philemon († 286-299)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 4:13–22

13ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ। 14ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ। 15ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ। 16ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ। 17ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ। 18ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ। 19ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?। 20ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ। 21ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ। 22ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।

ਇੰਜੀਲ

ਯੂਹ 5:17–24

17ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।” 18ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।” 19ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ। 20ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ। 21ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। 22ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। 23ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ। 24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 29 ਸਿਵਲ ਕੈਲੰਡਰ ਦਾ ਮਈ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ