Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਮਈ 2027

ਵੀਰਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਸੱਤਵੇਂ ਹਫ਼ਤੇ ਦਾ ਵੀਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਫ਼ਾਤਿਮਾ ਦੀ ਮਾਤਾ ਮਰਿਯਮ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 22:30; 23:6–11

30ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। 23:6ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ। 7ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ। 8ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ। 9ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ? 10ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ। 11ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।

ਜਵਾਬੀ ਭਜਨ

ਜ਼ਬੂ 16:1–2, 5, 7–11

1ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। 2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ। 5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, 10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਇੰਜੀਲ

ਯੂਹ 17:20–26

20ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ। 21ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ। 22ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ। 23ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ। 24“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ। 25ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ। 26ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ