ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਮਈ 2027
ਸ਼ੁੱਕਰਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਰਸੂਲ ਸੰਤ ਮੱਥਿਯਾਸ
ਤਿਉਹਾਰ · ਉਪਾਸਨਾ ਦਾ ਰੰਗ: ਲਾਲ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
15ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ 16ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ। 17ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ 20ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ। ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ। 21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ। 22ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ। 23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ। 24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ। 25ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ 26ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।
ਜਵਾਬੀ ਭਜਨ
1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! 2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! 3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! 4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। 5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ, 6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, 7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ, 8ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
ਇੰਜੀਲ
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।” 10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। 11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।” 12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। 13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ 14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। 15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ। 16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।” 17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
ਅੱਜ ਦੇ ਸੰਤ
- ਰਸੂਲ ਸੰਤ ਮੱਥਿਯਾਸ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ