ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 14
ਆਰਥੋਡਾਕਸ ਕੈਲੰਡਰ · 1 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਮਈ 2027
ਸ਼ੁੱਕਰਵਾਰ · ਪਾਸਕਾ ਦਾ ਦੂਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Prophet Jeremiah (6th C BC)
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ। 2ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ। 3ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? 4ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ। 5ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ। 6ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ। 7ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ। 8ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ। 9ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ! 10ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ। 11ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
ਇੰਜੀਲ
30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ। 31ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ। 32ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ। 33ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ। 34ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ। 35ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ। 36ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ। 37ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ। 38ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ। 39ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! 40ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ। 41ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ। 42ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ। 43ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ। 44ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ? 45ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ। 46ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ। 47ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।” 6:1ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ। 2ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 1 ਸਿਵਲ ਕੈਲੰਡਰ ਦਾ ਮਈ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ