Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਮਈ 2027

ਸ਼ਨੀਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਸੱਤਵੇਂ ਹਫ਼ਤੇ ਦਾ ਸ਼ਨੀਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 28:16–20, 30–31

16ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ। 17ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ! 18ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ! 19ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ! 20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ! 30ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ! 31ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

ਜਵਾਬੀ ਭਜਨ

ਜ਼ਬੂ 11:4–5, 7

4ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 7ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

ਇੰਜੀਲ

ਯੂਹ 21:20–25

20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ