Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 15

ਆਰਥੋਡਾਕਸ ਕੈਲੰਡਰ · 2 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਮਈ 2027

ਸ਼ਨੀਵਾਰ · ਪਾਸਕਾ ਦਾ ਦੂਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

St. Athanasius the Great, Patriarch of Alexandria († 373)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 5:21–33

21ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ। 22ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। 23ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ। 24ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? 25ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ! 26ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ। 27ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। 28ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। 29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ। 30ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। 31ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ। 32ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। 33ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।

ਇੰਜੀਲ

ਯੂਹ 6:14–27

14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।” 15ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ। 16ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ। 17ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ। 18ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ। 19ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ। 20ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।” 21ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ। 22ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ। 23ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ। 24ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ। 25ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?” 26ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 2 ਸਿਵਲ ਕੈਲੰਡਰ ਦਾ ਮਈ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ