Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਮਈ 2027

ਐਤਵਾਰ · ਪਾਸਕਾ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪੰਤੇਕੁਸਤ ਐਤਵਾਰ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 2:1–11

1ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ। 2ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। 3ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। 4ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ। 5ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ। 6ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ। 7ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ? 8ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ? 9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ 10ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ, 11ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!

ਜਵਾਬੀ ਭਜਨ

ਜ਼ਬੂ 104:1, 24, 29–31, 34

1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ! 24ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ! 29ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ। 30ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ। 31ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, 34ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।

ਦੂਜਾ ਪਾਠ

ਗਲਾ 5:16–25

16ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। 17ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ। 18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ। 19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, 20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, 21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ। 22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।

ਇੰਜੀਲ

ਯੂਹ 15:26–27; 16:12–15

26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:12“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ। 13ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ। 14ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ। 15ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ