ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 16
ਆਰਥੋਡਾਕਸ ਕੈਲੰਡਰ · 3 ਮਈ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਮਈ 2027
ਐਤਵਾਰ · ਸੁਰ 2
ਤਿਉਹਾਰ ਅਤੇ ਸੰਤ
ਪਾਸਕਾ ਦਾ ਤੀਜਾ ਐਤਵਾਰ
ਸੁਗੰਧਾਂ ਲਿਆਉਣ ਵਾਲੀਆਂ ਔਰਤਾਂ ਦਾ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ ਦੀ ਤੀਜੀ ਇੰਜੀਲ
9ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ। 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। 12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। 14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। 17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, 18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। 19ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। 20ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
ਪੱਤ੍ਰੀ
1ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ। 2ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ। 3ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ। 4ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ। 5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ। 6ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ। 7ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
ਪੱਤ੍ਰੀ (ਸੰਤ ਥਿਓਡੋਸੀਅਸ ਲਈ)
7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ। 8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। 9ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ। 10ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ। 11ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ। 12ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ। 13ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ। 14ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ। 15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ। 16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
ਇੰਜੀਲ
43ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ। 44ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ? 45ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ। 46ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ। 47ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ। 16:1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
ਇੰਜੀਲ (ਸੰਤ ਥਿਓਡੋਸੀਅਸ ਲਈ)
27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 3 ਸਿਵਲ ਕੈਲੰਡਰ ਦਾ ਮਈ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ