Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਮਈ 2027

ਸੋਮਵਾਰ · ਆਮ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਸੱਤਵੇਂ ਹਫ਼ਤੇ ਦਾ ਸੋਮਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਧੰਨ ਕੁਆਰੀ ਮਰਿਯਮ, ਕਲੀਸਿਯਾ ਦੀ ਮਾਤਾ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਉਤ 3:9–15, 20

ਜਾਂ: ਰਸੂਲਾਂ 1:12–14

9ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? 10ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। 11ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? 12ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। 13ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। 14ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। 15ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। 20ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।

ਜਵਾਬੀ ਭਜਨ

ਜ਼ਬੂ 87:1–3, 5–7

1ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ। 2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ। 3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ। 5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। 6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ। 7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

ਇੰਜੀਲ

ਯੂਹ 19:25–27

25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ