ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 18
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਮਈ 2027
ਮੰਗਲਵਾਰ · ਆਮ ਸਮੇਂ ਦਾ ਸੱਤਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਸੱਤਵੇਂ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਜੌਨ ਪਹਿਲੇ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
ਜ਼ਬੂ 37:3–4, 18–19, 27–28, 39–40
3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ। 4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ। 18ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ। 19ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ। 27ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ। 28ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ। 39ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ, 40ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।
ਇੰਜੀਲ
30ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ। 31ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ। 32ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ। 33ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? 34ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 35ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ। 36ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, 37ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
ਅੱਜ ਦੇ ਸੰਤ
- ਸੰਤ ਜੌਨ ਪਹਿਲੇ, ਪੋਪ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ