Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 18

ਆਰਥੋਡਾਕਸ ਕੈਲੰਡਰ · 5 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 18 ਮਈ 2027

ਮੰਗਲਵਾਰ · ਪਾਸਕਾ ਦਾ ਤੀਜਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Great Martyr Irene of Thessalonica (1st-2nd C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 8:5–17

5ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ। 6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ। 7ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ। 8ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ। 9ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ। 10ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ! 11ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ। 12ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। 13ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ। 14ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ। 15ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ। 16ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ। 17ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।

ਇੰਜੀਲ

ਯੂਹ 6:27–33

27ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” 28ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?” 29ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।” 30ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ? 31ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।” 32ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ। 33ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 5 ਸਿਵਲ ਕੈਲੰਡਰ ਦਾ ਮਈ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ