Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਮਈ 2027

ਬੁੱਧਵਾਰ · ਆਮ ਸਮੇਂ ਦਾ ਸੱਤਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਸੱਤਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 119:165, 168, 171–172, 174–175

165ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ। 168ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ। 171ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ। 172ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ। 174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ! 175ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।

ਇੰਜੀਲ

ਮਰਕੁ 9:38–40

38ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ। 39ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ। 40ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ