Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਈ 2027 › ਮਈ 19

ਆਰਥੋਡਾਕਸ ਕੈਲੰਡਰ · 6 ਮਈ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਮਈ 2027

ਬੁੱਧਵਾਰ · ਪਾਸਕਾ ਦਾ ਤੀਜਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Righteous Job the Long-Suffering (c.2000-1500 BC)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰਸੂਲਾਂ 8:18–25

18ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ। 19ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ। 20ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ! 21ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ। 22ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ। 23ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ। 24ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ। 25ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।

ਇੰਜੀਲ

ਯੂਹ 6:35–39

35ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ। 36ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ। 37ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ। 38ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ। 39ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਈ 6 ਸਿਵਲ ਕੈਲੰਡਰ ਦਾ ਮਈ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ